ਵਿਸਾਖੀ

ਇੱਕ ਵਾਰ ਵਿਸਾਖੀ ਦੇ ਦਿਨ ਉੱਤੇ,                                      ਲੱਖਾਂ ਲੋਕ ਅਨੰਦਪੁਰ ਸਾਹਿਬ ਆਏ। ਪਹਿਲਾਂ ਪੰਜ ਫਿਰ ਕਈ ਹਜ਼ਾਰ ਉੱਠੇ,                                        ਜਿਹੜੇ ਗੁਰੂ ਪਿਆਰੇ ਕਹਿ ਗਲ਼ ਲਾਏ। ਅਸਾਂ ਤੁਸਾਂ ਦੇ ਲਈ ਕੁਰਬਾਨ ਹੋਏ,                                           ਰੱਖਣ ਵਾਸਤੇ ਕੌਮ ਦਾ ਨਾਮ ਜਿਉਂਦਾ, ਗੱਲਾਂ ਦੱਸਿਆ ਕਰੋ ਇਹ ਬੱਚਿਆਂ ਨੂੰ,                                                  ਸੂਰਜ ਚਮਕਦਾ ਕਿਤੇ ਨਾ ਮਿਟ ਜਾਏ। -ਸੰਗਤਾਰ

ਫਿਰਦੇ ਨੇ

ਆਪ ਕਟਾ ਕੇ ਵਾਲ਼ ਬਲੀਚ ਕਰਾਉਣ ਨੂੰ ਫਿਰਦੇ ਨੇ ‘ਕਲਚਰ ਬਚ ਜਏ’ ਕੁੜੀ ਦੀ ਜੀਨ ਲਹਾਉਣ ਨੂੰ ਫਿਰਦੇ ਨੇ ਸ਼ੌਂਕੀ ਸਾਹਿਤ ਦਾ ਤਾਂ ਇੱਥੇ ਲੱਭਿਆਂ ਮਿਲ਼ਦਾ ਨਹੀਂ ਪਰ ਮੋੜਾਂ ਤੇ ਮੀਲ ਪੱਥਰ ਲਗਵਾਉਣ ਨੂੰ ਫਿਰਦੇ ਨੇ ਕਈ ਵਾਰੀ ਦਿਲ ਏਨਾ ਦੁਖੇ ਕਿ ਹਾਲਤ ਪੁੱਛੋ ਨਾ ‘ਪੰਜਾਬੀ’ ਜੱਜੇ ਪੈਰ ‘ਚ ਬਿੰਦੀ ਪਾਉਣ ਨੂੰ ਫਿਰਦੇ ਨੇ ਸਾਂਝੀ [...]

ਹਰ ਫੁੱਲ ਦੀਆਂ ਸੁਗੰਧੀਆਂ

ਹਰ ਫੁੱਲ ਦੀਆਂ ਸੁਗੰਧੀਆਂ ਮਨ ਨੂੰ ਭਾਉਂਦੀਆਂ ਨਹੀਂ ਸਭ ਸੱਜਣਾਂ ਦੀਆਂ ਸੰਗਤਾਂ ਸਦਾ ਸੁਹਾਂਦੀਆਂ ਨਹੀਂ ਉੱਡ  ਉੱਡ ਦਿਲ ਦੇ ਟੁਕੜੇ ਜਾਣ ਤਾਂ ਕਈ ਪਾਸੇ ਹਰ ਪਾਸੇ ਤੋਂ ਠੰਡੀਆਂ ‘ਵਾਵਾਂ ਆਉਂਦੀਆਂ ਨਹੀਂ ਕਿੰਨੇ ਜਲਣ ਪਤੰਗੇ ਸੜ ਕੇ  ਲਾਟਾਂ ਤੇ ਕੀ ਮਾਵਾਂ ਤੋਰਨ ਵੇਲੇ ਕੁਛ ਸਮਝਾਉਂਦੀਆਂ ਨਹੀਂ ਲਿਖ ਲੈ ਉੱਠ ਕੇ  ਇੱਕ ਦੋ ਗੀਤ ਮੁਹੱਬਤ ਦੇ ਕਾਲ਼ੀਆਂ ਏਦਾਂ [...]