Sangtar's Punjabi Poetry Blog
ਵਾਪਿਸੀ
ਇੰਗਲੈਂਡ ਦਾ ਟੂਰ ਪੂਰਾ ਕਰ ਕੇ ਵਾਪਿਸ ਆ ਚੁੱਕਾ ਹਾਂ। ਸਾਰੇ ਹੀ ਪੰਜਾਬੀਆਂ ਵਲੋਂ ਬਹੁਤ ਹੀ ਜ਼ਿਆਦਾ ਪਿਆਰ ਮਿਲਿਆ। ਸਾਰੇ ਹੀ ਸ਼ੋਅ ਬਹੁਤ ਹੀ ਵਧੀਆ ਗਏ।
ਰੁੱਖਾਂ ਨੇ…
ਰੁੱਖਾਂ ਨੇ ਇੱਕ ਬਾਤ ਸੁਣਾਈ ਬੰਦੇ ਨੂੰ
ਹਵਾ ਦੀ ਸ਼ੂਕਰ ਸਮਝ ਨਾ ਆਈ ਬੰਦੇ ਨੂੰ
ਕਿੰਨੀ ਵਾਰੀ ਬੰਦਿਆਂ ਕੋਲ਼ੋਂ ਪੜ੍ਹ ਪੜ੍ਹ ਕੇ
ਬੰਦਿਆਂ ਸਿੱਖਿਆ ਨਵੀਂ ਪੜ੍ਹਾਈ ਬੰਦੇ ਨੂੰ
ਕਰ ਕਰ ਖੋਜਾਂ ਅਕਲ ਵਧਾਈ ਜਾਂਦਾ ਏ
ਕੀਤਾ ਅਕਲ ਦੀ ਖੋਜ ਸ਼ੁਦਾਈ ਬੰਦੇ ਨੂੰ
ਪਰਖ ਰਿਹਾ ਸਤ ਪੱਤਿਆਂ ਫਲ਼ਾਂ ਤੇ ਫੁੱਲਾਂ ਦੇ
ਰੁੱਖ ਬਣਾਈ ਜ਼ਹਿਰ ਦੁਆਈ ਬੰਦੇ ਨੂੰ
ਸਮਝਦਾਰਾਂ ਨੇ ਭਰਮ ਭੁਲੇਖੇ ਰੱਖਣ ਲਈ
ਵਿਸਾਖੀ
ਇੱਕ ਵਾਰ ਵਿਸਾਖੀ ਦੇ ਦਿਨ ਉੱਤੇ,
ਲੱਖਾਂ ਲੋਕ ਅਨੰਦਪੁਰ ਸਾਹਿਬ ਆਏ।
ਪਹਿਲਾਂ ਪੰਜ ਫਿਰ ਕਈ ਹਜ਼ਾਰ ਉੱਠੇ,
ਜਿਹੜੇ ਗੁਰੂ ਪਿਆਰੇ ਕਹਿ ਗਲ਼ ਲਾਏ।
ਅਸਾਂ ਤੁਸਾਂ ਦੇ ਲਈ ਕੁਰਬਾਨ ਹੋਏ,
ਰੱਖਣ ਵਾਸਤੇ ਕੌਮ ਦਾ ਨਾਮ ਜਿਉਂਦਾ,
ਗੱਲਾਂ ਦੱਸਿਆ ਕਰੋ ਇਹ ਬੱਚਿਆਂ ਨੂੰ,
ਸੂਰਜ ਚਮਕਦਾ ਕਿਤੇ ਨਾ ਮਿਟ ਜਾਏ।
-ਸੰਗਤਾਰ
ਫਿਰਦੇ ਨੇ
ਆਪ ਕਟਾ ਕੇ ਵਾਲ਼ ਬਲੀਚ ਕਰਾਉਣ ਨੂੰ ਫਿਰਦੇ ਨੇ
‘ਕਲਚਰ ਬਚ ਜਏ’ ਕੁੜੀ ਦੀ ਜੀਨ ਲਹਾਉਣ ਨੂੰ ਫਿਰਦੇ ਨੇ
ਸ਼ੌਂਕੀ ਸਾਹਿਤ ਦਾ ਤਾਂ ਇੱਥੇ ਲੱਭਿਆਂ ਮਿਲ਼ਦਾ ਨਹੀਂ
ਪਰ ਮੋੜਾਂ ਤੇ ਮੀਲ ਪੱਥਰ ਲਗਵਾਉਣ ਨੂੰ ਫਿਰਦੇ ਨੇ
ਕਈ ਵਾਰੀ ਦਿਲ ਏਨਾ ਦੁਖੇ ਕਿ ਹਾਲਤ ਪੁੱਛੋ ਨਾ
‘ਪੰਜਾਬੀ’ ਜੱਜੇ ਪੈਰ ‘ਚ ਬਿੰਦੀ ਪਾਉਣ ਨੂੰ ਫਿਰਦੇ ਨੇ
ਸਾਂਝੀ ਬੋਲੀ ਸਾਂਝੀ ਧਰਤੀ ਸਾਂਝੇ ਪਾਣੀ ਤੇ
ਹਰ ਫੁੱਲ ਦੀਆਂ ਸੁਗੰਧੀਆਂ
ਹਰ ਫੁੱਲ ਦੀਆਂ ਸੁਗੰਧੀਆਂ ਮਨ ਨੂੰ ਭਾਉਂਦੀਆਂ ਨਹੀਂ
ਸਭ ਸੱਜਣਾਂ ਦੀਆਂ ਸੰਗਤਾਂ ਸਦਾ ਸੁਹਾਂਦੀਆਂ ਨਹੀਂ
ਉੱਡ  ਉੱਡ ਦਿਲ ਦੇ ਟੁਕੜੇ ਜਾਣ ਤਾਂ ਕਈ ਪਾਸੇ
ਹਰ ਪਾਸੇ ਤੋਂ ਠੰਡੀਆਂ ‘ਵਾਵਾਂ ਆਉਂਦੀਆਂ ਨਹੀਂ
ਕਿੰਨੇ ਜਲਣ ਪਤੰਗੇ ਸੜ ਕੇ  ਲਾਟਾਂ ਤੇ
ਕੀ ਮਾਵਾਂ ਤੋਰਨ ਵੇਲੇ ਕੁਛ ਸਮਝਾਉਂਦੀਆਂ ਨਹੀਂ
ਲਿਖ ਲੈ ਉੱਠ ਕੇ  ਇੱਕ ਦੋ ਗੀਤ ਮੁਹੱਬਤ ਦੇ
ਕਾਲ਼ੀਆਂ ਏਦਾਂ ਰੋਜ਼ ਘਟਾਵਾਂ ਛਾਉਂਦੀਆਂ ਨਹੀਂ
ਡਾ. ਜਗਤਾਰ ਨਹੀਂ ਰਹੇ
ਦਰਿਆ
ਦਰਿਆ ਦੇ ਦਿਲ ਦੇ ਦਰਿਆ ਵਿੱਚ
ਹੜ੍ਹ ਹੈ,
ਤੁਫ਼ਾਨ ਹੈ,
ਬਾਹਰੋਂ ਭਾਵੇਂ ਲਗਦਾ ਹੈ
ਕਿ ਪਾਣੀ ਸ਼ਾਂਤ ਵਗਦਾ ਹੈ
ਕਦੇ ਕਦਾਈਂ ਦਿਲ ਦਰਿਆ ਤੇ
ਕੜਕਦੀਆਂ ਬਿਜਲੀਆਂ ‘ਚੋਂ
ਕੋਈ ਤਰੰਗ ਬਾਹਰ ਆਉਂਦੀ ਹੈ
ਸ਼ਾਂਤ ਵਗਦੇ ਪਾਣੀ ਵਿੱਚ
ਕੋਈ ਮਛਲੀ ਛਟਪਟਾਉਂਦੀ ਹੈ
ਕਦੇ ਕਦਾਈਂ ਦਿਲ ਦਰਿਆ ਤੇ
ਵਗਦੀਆਂ ਤੇਜ਼ ਹਵਾਵਾਂ ‘ਚੋਂ
ਕੋਈ ਬੁੱਲਾ ਬਾਹਰ ਆਉਂਦਾ ਹੈ
ਦਰਿਆ ਛਟਪਟਾਉਂਦਾ ਹੈ
ਦਰਿਆ ਦੇ ਦਿਲ ਦੇ ਦਰਿਆ ਵਿੱਚ
ਹੜ੍ਹ ਹੈ,
ਤੁਫ਼ਾਨ ਹੈ,
ਬਾਹਰੋਂ ਭਾਵੇਂ ਲਗਦਾ ਹੈ
ਭਗਤ ਸਿੰਘ ਦੀ ਕੁਰਬਾਨੀ
ਵਿੱਚ ਦਿਲ ਦੇ ਕਈ ਖਿਆਲ ਆਏ।
ਰੰਗ ਬਦਲਿਆਂ ਦਿਲ ਨਾ ਜਾਣ ਬਦਲੇ
ਲੀਡਰ ਖੇਡਦੇ ਸਦਾ ਹੀ ਚਾਲ ਆਏ।
ਜਾਨ ਦੇ ਕੇ ਭਰ ਜਵਾਨ ਉਮਰੇ
ਉਹਨੇ ਖਾਬ ਅਜ਼ਾਦੀ ਦਾ ਵੇਖਿਆ ਸੀ
ਉਹਦੇ ਦਿਲ ਦੀ ਆਸ ਨਾ ਹੋਈ ਪੂਰੀ
ਸਾਲ ਮਗਰੋਂ ਬੀਤਦੇ ਸਾਲ ਆਏ।
-ਸੰਗਤਾਰ
ਜਿਹਨੇ ਖੇਡ ਕੇ
ਜਿਹਨੇ ਖੇਡ ਕੇ ਗਲ਼ੀ ਵਿੱਚ ਵੇਖਿਆ ਨਾ
ਜਿਹਦੇ ਤਨ ਨੂੰ ਮਿੱਟੀ ਨਾ ਕਦੇ ਲੱਗੀ
ਹੱਥ ਫੜੀ ਨਾ ਕਦੇ ਗੁਲੇਲ ਹੋਵੇ
ਰੇੜ੍ਹੀ ਹੋਵੇ ਨਾ ਮਿੱਟੀ ਦੀ ਬਣੀ ਗੱਡੀ
ਰਗੜੀ ਅੰਬ ਦੀ ਕਦੇ ਨਾ ਗੁਠੀ ਹੋਵੇ
ਨੜਾ ਚੀਰ ਨਾ ਬੀਨ ਬਣਾ ਛੱਡੀ
ਮੁੰਜ ਬਗੜ ਸਰੁਹਾੜ ਕੀ ਖੜ ਕਾਹੀ
ਤੂੜੀ ਤੂੜ ਕੇ ਵੇਖੀ ਨਾ ਹੋਏ ਲੱਦੀ
ਠੋਹਲੇ ਅਤੇ ਭੜੋਲੇ ਨੇ ਕੀ ਹੁੰਦੇ
ਦਫ਼ਾ ਹੋ!
ਇੰਞ ਨਾ ਖ਼ਫ਼ਾ ਹੋ!
ਜਾਂ ਫਿਰ ਦਫ਼ਾ ਹੋ!
ਨਾਸੂਰ ਬਣ ਜਾ
ਅਹਿਲੇ-ਜ਼ਫ਼ਾ ਹੋ!
ਕੁਝ ਤੇ ਅਸਰ ਕਰ
ਘਟ ਜਾਂ ਨਫ਼ਾ ਹੋ!
ਜਾਂ ਮਜਨੂੰ ਬਣ ਜਾ
ਜਾਂ ਬੇ-ਵਫ਼ਾ ਹੋ!
ਕਾਲ਼ਖ ‘ਚ ਡੁੱਬਿਆ
ਚਿੱਟਾ ਸਫ਼ਾ ਹੋ!
-ਸੰਗਤਾਰ